ਚਰਨਜੀਤ ਕੌਰ ਨੂੰ ਜ਼ਿਲਾ ਬਠਿੰਡਾ ਦੀ ਪ੍ਰਧਾਨ ਨਿਯੁਕਤ ਕੀਤਾ
ਬਠਿੰਡਾ , 2 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।
ਇਸ ਮੌਕੇ ਉਹਨਾਂ ਨੇ ਸਰਬਸੰਮਤੀ ਨਾਲ ਚਰਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਜ਼ਿਲਾ ਬਠਿੰਡਾ ਦੀ ਪ੍ਰਧਾਨ ਨਿਯੁਕਤ ਕੀਤਾ । ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤੇ ਪਾਰਟੀ ਲਈ ਮਿਹਨਤ ਕਰਨ ਵਾਲੀਆਂ ਬੀਬੀਆਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ ।
ਹਰਗੋਬਿੰਦ ਕੌਰ ਨੇ ਕਿਹਾ ਕਿ 8 ਮਾਰਚ ਨੂੰ ਬਠਿੰਡਾ ਵਿਖੇ ਇਸਤਰੀ ਅਕਾਲੀ ਦਲ ਵੱਲੋਂ ਕੌਮਾਂਤਰੀ ਇਸਤਰੀ ਦਿਵਸ ਮੌਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਬੀਬੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਭਾਰੀ ਇਕੱਠ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਦੇ ਖਿਲਾਫ ਕੀਤਾ ਜਾ ਰਿਹਾ ਹੈ। ਕਿਉਂਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਉਹਨਾਂ ਕਿਹਾ ਕਿ ਗਰੀਬ ਲੋਕਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਆ ਰਹੇ ਹਨ । ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਦਿੱਤੇ ਗਏ । ਗਰੀਬਾਂ ਦੇ ਰਾਸ਼ਨ ਕਾਰਡ ਕੱਟੇ ਗਏ ਹਨ । ਗਰੀਬ ਬੱਚਿਆਂ ਦੀ ਵਜ਼ੀਫਾ ਨਹੀਂ ਮਿਲ ਰਿਹਾ । ਸ਼ਗਨ ਸਕੀਮ ਦੇ ਪੈਸੇ ਲੈਣ ਲਈ ਗਰੀਬ ਲੋਕ ਦਫ਼ਤਰਾਂ ਦੇ ਚੱਕਰ ਕੱਢ ਰਹੇ ਹਨ । ਅਨੇਕਾਂ ਲੋਕਾਂ ਨੂੰ ਬੁਢਾਪਾ ਪੈਨਸ਼ਨਾਂ ਨਹੀਂ ਮਿਲ ਰਹੀਆਂ ।
ਉਹਨਾਂ ਅਪੀਲ ਕੀਤੀ ਕਿ 8 ਮਾਰਚ ਨੂੰ ਵੱਧ ਤੋਂ ਵੱਧ ਬੀਬੀਆਂ ਬਠਿੰਡਾ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਪੁੱਜਣ ।
ਇਸ ਮੀਟਿੰਗ ਦੌਰਾਨ ਨਵੀਂ ਨਿਯੁਕਤ ਕੀਤੀ ਗਈ ਜ਼ਿਲਾ ਪ੍ਰਧਾਨ ਚਰਨਜੀਤ ਕੌਰ ਨੇ ਹਰਗੋਬਿੰਦ ਕੌਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿਨ ਰਾਤ ਪਾਰਟੀ ਲਈ ਮਿਹਨਤ ਕਰੇਗੀ ।
ਇਸ ਮੌਕੇ ਬਲਕਾਰ ਸਿੰਘ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਗੁਰਚਰਨ ਸਿੰਘ ੳਐਸਡੀ ਚਰਨਜੀਤ ਕੌਰ ਜ਼ਿਲਾ ਪ੍ਰਧਾਨ, ਡਿੰਪੀ ਪ੍ਰਧਾਨ , ਨੇਹਾ ਮੀਤ ਪ੍ਰਧਾਨ, ਬਿਮਲਾ ਦੇਵੀ ਪ੍ਰਧਾਨ , ਪੂਜਾ ਮੀਤ ਪ੍ਰਧਾਨ , ਸਰਬਜੀਤ ਕੌਰ ਪ੍ਰਧਾਨ ,ਸੁਮਨ ਮੀਤ ਪ੍ਰਧਾਨ, ਸੀਤਾ ਦੇਵੀ ਪ੍ਰਧਾਨ, ਸਹਿਜਪਾਲ ਕੌਰ ਪ੍ਰਧਾਨ ਅਮਨਦੀਪ ਕੌਰ, ਅਮਰਜੀਤ ਕੌਰ, ਜਸਵੀਰ ਕੌਰ , ਜਸਵਿੰਦਰ ਕੌਰ ਸਾਗਰਿਕਾ , ਗੁਰਪ੍ਰੀਤ ਕੌਰ, ਪਰਮਿੰਦਰ ਕੌਰ , ਹਰਦੀਪ ਕੌਰ ,ਮਨਜਿੰਦਰ ਕੌਰ , ਜਸਪ੍ਰੀਤ ਕੌਰ ਆਦਿ ਮੌਜੂਦ ਸਨ ।