- ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀਆਂ ਦਾ ਕਾਫ਼ਲਾ ਦਿਨੋਂ ਦਿਨ ਵੱਧ ਰਿਹਾ ਹੈ - ਹਰਗੋਬਿੰਦ ਕੌਰ
ਬਠਿੰਡਾ , 31 ਮਾਰਚ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਵੱਲੋਂ ਅੱਜ ਪਿੰਡ ਪਿੰਡ ਅਬਲੂ ਅਤੇ ਮਹਿਮਾ ਸਵਾਈ ਵਿਖੇ ਮੀਟਿੰਗਾਂ ਕੀਤੀਆਂ ਗਈਆਂ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।
ਵੱਖ ਵੱਖ ਥਾਵਾਂ ਤੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਬੇਹੱਦ ਤੰਗ ਆ ਚੁੱਕੇ ਹਨ , ਜਿਸ ਕਰਕੇ ਝਾੜੂ ਐਤਕੀਂ ਖਿਲਰ ਜਾਣਾ ਹੈ ਅਤੇ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀਆਂ ਦਾ ਕਾਫ਼ਲਾ ਦਿਨੋਂ ਦਿਨ ਵੱਧ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਨਾ ਆਮ ਆਦਮੀ ਪਾਰਟੀ ਨੇ ਕੁਝ ਕੀਤਾ ਹੈ ਤੇ ਨਾ ਹੀ ਕਾਂਗਰਸ ਨੇ ।
ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਗੱਲ ਕਰਦੀ ਹੈ । ਉਹਨਾਂ ਨੇ ਔਰਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕੀਤੀ ਜਾਵੇ ।
ਇਹਨਾਂ ਮੀਟਿੰਗਾਂ ਵਿੱਚ ਪਰਮਿੰਦਰ ਕੌਰ ਸਰਕਲ ਪ੍ਰਧਾਨ , ਸ਼ਿੰਦਰਪਾਲ ਕੌਰ , ਸੁਖਜਿੰਦਰ ਕੌਰ , ਮਨਜੀਤ ਕੌਰ , ਹਰਪਾਲ ਕੌਰ , ਕਰਤਾਰ ਕੌਰ , ਹਰਬੰਸ ਕੌਰ , ਕਮਲਜੀਤ ਕੌਰ , ਗੁਰਮੀਤ ਕੌਰ , ਰਾਣੀ ਕੌਰ ਤੇ ਜਗਸੀਰ ਕੌਰ ਤੋਂ ਇਲਾਵਾ ਗੁਰਜੰਟ ਸਿੰਘ ਅਬਲੂ , ਵਕੀਲ ਸਿੰਘ ਬਰਾੜ , ਨਿਰਮਲ ਸਿੰਘ ਸਰਪੰਚ , ਜਥੇਦਾਰ ਭੋਲਾ ਸਿੰਘ ਅਤੇ ਸਰਬਜੀਤ ਸ਼ਰਮਾ ਸਰਪੰਚ ਆਦਿ ਮੌਜੂਦ ਸਨ ।
ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਬਠਿੰਡਾ ਦਿਹਾਤੀ ਦੀਆਂ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ
ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਅੱਜ ਬਠਿੰਡਾ ਵਿਖੇ ਬਠਿੰਡਾ ਦਿਹਾਤੀ ਹਲਕੇ ਦੀਆਂ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ ।
ਉਹਨਾਂ ਨੇ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸਰਕਲ ਪ੍ਰਧਾਨਾਂ ਨੂੰ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਬੀਬੀਆਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇ । ਉਹਨਾਂ ਕਿਹਾ ਕਿ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ ।
ਇਸ ਮੌਕੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ , ਗੁਰਚਰਨ ਸਿੰਘ ੳ ਐਸ ਡੀ , ਚਰਨਜੀਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ, ਕਰਮਜੀਤ ਕੌਰ, ਜਸਵਿੰਦਰ ਕੌਰ, ਸੰਦੀਪ ਕੌਰ, ਸ਼ਰਨਜੀਤ ਕੌਰ, ਸਤਵੀਰ ਕੌਰ, ਸਤਵਿੰਦਰ ਕੌਰ ਅਤੇ ਗੁਰਜੋਤ ਕੌਰ ਆਦਿ ਮੌਜੂਦ ਸਨ ।