ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਘਰ ਘਰ ਜਾ ਕੇ ਔਰਤਾਂ ਨਾਲ ਕੀਤਾ ਸੰਪਰਕ
ਸ੍ਰੀ ਮੁਕਤਸਰ ਸਾਹਿਬ , 9 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 11 ਮਾਰਚ ਦਿਨ ਸੋਮਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਆ ਰਹੀ ਹੈ ।
ਇਸਤਰੀ ਅਕਾਲੀ ਦਲ ਵੱਲੋਂ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਬਠਿੰਡਾ ਰੋਡ ਤੇ ਪੰਜਾਬ ਬਚਾਓ ਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ ।
ਇਸ ਸਬੰਧ ਵਿੱਚ ਅੱਜ ਇਸਤਰੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਚੱਕ ਬੀੜ ਸਰਕਾਰ ਨੇ ਬਸਤੀ ਚੱਕ ਰਾਮ ਨਗਰ ਵਿਖੇ ਘਰ ਘਰ ਜਾ ਕੇ ਔਰਤਾਂ ਨਾਲ ਸੰਪਰਕ ਕੀਤਾ ਤੇ ਉਹਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਡੀ ਗਿਣਤੀ ਵਿੱਚ ਪੁੱਜ ਕੇ 11 ਮਾਰਚ ਨੂੰ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਲ ਹੋਣ ।