ਸ੍ਰੀ ਮੁਕਤਸਰ ਸਾਹਿਬ , 2 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਜ਼ਿਲਾ ਪ੍ਰੀਸ਼ਦ ਸਰਬਨ ਸਿੰਘ ਬਰਾੜ ਭਾਗਸਰ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ । ਕਿਉਂਕਿ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਤੇ ਬੇਹੱਦ ਨਿਰਾਸ਼ ਹਨ ।
ਉਹਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਇਸ ਵੇਲੇ ਬੇਹੱਦ ਮਾੜੇ ਹਨ ਤੇ ਜੰਗਲ ਦਾ ਰਾਜ ਬਣਿਆ ਹੋਇਆ ਹੈ । ਹਰ ਵਰਗ ਦੇ ਲੋਕ ਦੁੱਖੀ ਹਨ ਤੇ ਅਕਾਲੀ ਦਲ ਦੇ ਰਾਜ ਨੂੰ ਯਾਦ ਕਰਦੇ ਹਨ ।
ਉਹਨਾਂ ਕਿਹਾ ਕਿ ਜਿਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਲਈ ਦਿਨ ਰਾਤ ਕੰਮ ਕਰ ਰਹੇ ਹਨ ਉਥੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਕੀਤੀ ਜਾ ਰਹੀ ਮਿਹਨਤ ਸਦਕਾ ਅਕਾਲੀ ਦਲ ਵਿੱਚ ਬੀਬੀਆਂ ਦੀ ਸ਼ਮੂਲੀਅਤ ਵੱਧ ਰਹੀ ਹੈ । ਜਿਸ ਦਾ ਅਕਾਲੀ ਦਲ ਨੂੰ ਜਿਤਾਉਣ ਵਿਚ ਵੱਡਾ ਰੋਲ ਹੋਵੇਗਾ ।