ਬਠਿੰਡਾ , 10 ਮਾਰਚ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਬਠਿੰਡਾ ਵਿਖੇ ਇਸਤਰੀ ਅਕਾਲੀ ਦਲ ਜ਼ਿਲਾ ਸ੍ਰੀ ਬਠਿੰਡਾ ਦੀ ਨਵਨਿਯੁਕਤ ਪ੍ਰਧਾਨ ਚਰਨਜੀਤ ਕੌਰ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਹੁਣ ਤਕੜੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਵਾਜ਼ ਘਰ ਘਰ ਪਹੁੰਚਾਈ ਜਾਵੇ ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਮੁੜ ਦੁਹਰਾਇਆ ਕਿ ਇਸਤਰੀ ਅਕਾਲੀ ਦਲ ਵਿੱਚ ਪਾਰਟੀ ਲਈ ਮਿਹਨਤ ਕਰਨ ਵਾਲੀਆਂ ਤੇ ਇਮਾਨਦਾਰ ਬੀਬੀਆਂ ਨੂੰ ਹੀ ਅਹੁਦੇ ਦਿੱਤੇ ਜਾਣਗੇ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਕਾਰ ਸਿੰਘ , ਹਲਕਾ ਇੰਚਾਰਜ ਬੱਬਲੀ ਢਿੱਲੋਂ ਅਤੇ ਹੋਰ ਆਗੂ ਹਾਜ਼ਰ ਸਨ ।