ਪੰਜਾਬ ਬਚਾਓ ਯਾਤਰਾ ਦਾ ਪਿੰਡ ਨੰਦਗੜ੍ਹ ਵਿਖੇ ਪੁੱਜਣ ਤੇ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬੀਬੀਆਂ ਨੇ ਕੀਤਾ ਸਵਾਗਤ
ਬਠਿੰਡਾ , 16 ਮਾਰਚ (ਸੁਖਪਾਲ ਸਿੰਘ ਢਿੱਲੋਂ)- ਵਿਧਾਨ ਸਭਾ ਹਲਕੇ ਲੰਬੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਸ਼ਾਮ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਦੇ ਪਿੰਡ ਨੰਦਗੜ੍ਹ ਵਿਖੇ ਦਾਖਲ ਹੋਈ ।
ਉਕਤ ਪਿੰਡ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਔਰਤਾਂ ਦਾ ਵੱਡਾ ਇਕੱਠ ਜੁੜਿਆ ਹੋਇਆ ਸੀ । ਜਿਉਂ ਹੀ ਯਾਤਰਾ ਉੱਥੇ ਪੁੱਜੀ ਤਾਂ ਹਰਗੋਬਿੰਦ ਕੌਰ ਅਤੇ ਉਸ ਦੀ ਟੀਮ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਦੀਆਂ ਔਰਤਾਂ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਨੂੰ ਕੋਈ ਨਹੀਂ ਰੋਕ ਸਕਦਾ । ਉਹਨਾਂ ਕਿਹਾ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ । ਉਹਨਾਂ ਇਹ ਵੀ ਦੁਹਰਾਇਆ ਕਿ ਚੋਣਾਂ ਦੌਰਾਨ ਔਰਤਾਂ ਨੂੰ ਬਣਦੀ ਥਾਂ ਦਿੱਤੀ ਜਾਵੇਗੀ ।