ਸ੍ਰੀ ਮੁਕਤਸਰ ਸਾਹਿਬ , 3 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸਿਹਤ ਵਿਭਾਗ ਵੱਲੋਂ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿੱਚ ਸੈਂਟਰ ਦੀ ਇੰਚਾਰਜ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਟੀਕਾਕਰਨ ਕੈਂਪ ਲਗਾਇਆ ਗਿਆ । ਜਿਸ ਦੌਰਾਨ ਗਰਭਵਤੀ ਔਰਤਾਂ ਅਤੇ ਨਿੱਕੇ ਬੱਚਿਆਂ ਦੇ ਟੀਕੇ ਲਗਾਏ ਗਏ ।
ਇਸ ਮੌਕੇ ਹਰਗੋਬਿੰਦ ਕੌਰ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਵਿਭਾਗ ਦੀ ਏ ਐਨ ਐਮ ਰਮਨਦੀਪ ਕੌਰ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਦਾ ਜਿਕਰ ਕੀਤਾ ਅਤੇ ਔਰਤਾਂ ਨੂੰ ਲਾਭ ਲੈਣ ਲਈ ਕਿਹਾ । ਉਹਨਾਂ ਕਿਹਾ ਕਿ ਸਮੇਂ ਸਮੇਂ ਸਿਰ ਸਿਹਤ ਵਿਭਾਗ ਵੱਲੋਂ ਟੀਕਾਕਰਨ ਕੈਂਪ ਲਗਾਏ ਜਾਂਦੇ ਹਨ ।
ਇਸ ਮੌਕੇ ਆਸ਼ਾ ਵਰਕਰ ਜਸਵੀਰ ਕੌਰ , ਆਂਗਣਵਾੜੀ ਵਰਕਰ ਸਰਬਜੀਤ ਕੌਰ , ਆਂਗਣਵਾੜੀ ਹੈਲਪਰਾਂ ਛਿੰਦਰ ਕੌਰ ਅਤੇ ਕੋਰ ਜੀਤ ਕੌਰ ਆਦਿ ਮੌਜੂਦ ਸਨ ।