-ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਨੇ ਹਲਕਾ ਭੁੱਚੋ ਦੀਆਂ ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਭੁੱਚੋ/ਬਠਿੰਡਾ , 7 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਭੁੱਚੋ ਹਲਕੇ ਦੀਆਂ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ ।
ਉਹਨਾਂ ਨੇ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸਰਕਲ ਪ੍ਰਧਾਨਾਂ ਨੂੰ ਪਾਰਟੀ ਦੇ ਹੱਕ ਵਿੱਚ ਜੋਰਦਾਰ ਚੋਣ ਪ੍ਰਚਾਰ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਬੀਬੀਆਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ ਜਾਵੇ । ਉਹਨਾਂ ਕਿਹਾ ਕਿ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਕੰਮਾਂ ਬਾਰੇ ਘਰ ਘਰ ਜਾ ਕੇ ਜਾਣਕਾਰੀ ਦਿੱਤੀ ਜਾਵੇ ।
ਹਰਗੋਬਿੰਦ ਕੌਰ ਨੇ ਇਹ ਸਪਸ਼ਟ ਤੌਰ ਤੇ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਔਰਤਾਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਵੱਡੇ ਪੱਧਰ ਤੇ ਜੁੜ ਰਹੀਆਂ ਹਨ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ , ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਤਿੰਨੇ ਦਿੱਲੀ ਦੀਆਂ ਪਾਰਟੀਆਂ ਹਨ ਤੇ ਪੰਜਾਬ ਨੂੰ ਲੁੱਟਣ ਲਈ ਆਉਂਦੀਆਂ ਹਨ । ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜੋ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਦੀ ਹੈ ।
ਇਸ ਮੌਕੇ ਸਰਕਲ ਪ੍ਰਧਾਨ ਪਰਮਿੰਦਰ ਕੌਰ, ਗੁਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਦੀਪ ਕੌਰ,ਜਸਪਾਲ ਕੌਰ ਅਤੇ ਰਪਨੀਤ ਕੌਰ ਮੌਜੂਦ ਸਨ ।