ਲੰਬੀ/ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਵਿਧਾਨ ਸਭਾ ਹਲਕੇ ਲੰਬੀ ਦੇ ਪਿੰਡਾਂ ਮਿੱਡੂ ਖੇੜਾ , ਵੜਿੰਗ ਖੇੜਾ , ਫੱਤਾ ਕੇਰਾ ਅਤੇ ਹਾਕੂਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ । ਇਹਨਾਂ ਮੀਟਿੰਗਾਂ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਸਾਰੇ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ ।
ਇਸ ਮੌਕੇ ਤੇ ਬੋਲਦਿਆਂ ਹਰਗੋਬਿੰਦ ਕੌਰ ਨੇ ਔਰਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਲੋਕ ਸਭਾ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ , ਕਿਉਂਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਤੇ ਪੰਜਾਬ ਲਈ ਉਕਤ ਪਾਰਟੀ ਹੀ ਸਾਰਾ ਕੁੱਝ ਕਰ ਸਕਦੀ ਹੈ । ਉਹਨਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਜੋ ਵੀ ਵਿਕਾਸ ਕਾਰਜ ਹੋਏ ਜਾਂ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਉਹ ਸਾਰਾ ਕੁੱਝ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਭਾਗ ਸਮੇਂ ਹੀ ਹੋਇਆ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਲਾਰਿਆਂ ਵਾਲੀ ਪਾਰਟੀ ਹੈ ਤੇ ਕਾਂਗਰਸ ਨੇ ਵੀ ਆਪਣੇ ਰਾਜ ਵਿੱਚ ਕੱਖ ਨਹੀ ਕੀਤਾ ਸੀ । ਉਹਨਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਵੇਖਣ ਨੂੰ ਉਤਾਵਲੇ ਹਨ ।
ਇਹਨਾਂ ਮੀਟਿੰਗਾਂ ਦੌਰਾਨ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ , ਮਨਦੀਪ ਕੌਰ ਸਰਕਲ ਪ੍ਰਧਾਨ , ਪਰਮਜੀਤ ਕੌਰ , ਸ਼ਿੰਦਰਪਾਲ ਕੌਰ, ਨਿੰਦਰਪਾਲ ਕੌਰ, ਚੰਪਾ ਦੇਵੀ ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਕਸ਼ਮੀਰ ਸਿੰਘ ਸਰਪੰਚ, ਬਲਕਾਰ ਸਿੰਘ, ਜਗਸੀਰ ਸਿੰਘ, ਗੁਰਪਿਆਰ ਸਿੰਘ ਸੰਧੂ, ਮਹਿੰਦਰ ਕੌਰ, ਜਰਨੈਲ ਕੌਰ, ਬਿੰਦਰ ਕੌਰ, ਸਰਬਜੀਤ ਕੌਰ, ਸੋਮਾ ਰਾਣੀ, ਅੰਮ੍ਰਿਤਪਾਲ ਕੌਰ, ਮਾਇਆ ਦੇਵੀ, ਕੁਲਵਿੰਦਰ ਕੌਰ, ਮਨਜੀਤ ਕੌਰ, ਮਮਤਾ ਰਾਣੀ , ਪੂਰਨ ਸਿੰਘ ਸਰਕਲ ਪ੍ਰਧਾਨ, ਬਲਜਿੰਦਰ ਸਿੰਘ, ਮੱਖਣ ਰਾਮ, ਹੈਪੀ ਸਿੰਘ, ਜੋਗਰਾਜ ਸਿੰਘ ਮੈਂਬਰ , ਹਰਬੰਸ ਕੌਰ , ਛਿੰਦੋ ਬਾਈ ,ਅਮਰੋ ਬਾਈ, ਜਸਪ੍ਰੀਤ ਕੌਰ , ਸੁਖਦੀਪ ਕੌਰ ਅਤੇ ਛਿੰਦਰ ਕੌਰ ਆਦਿ ਮੌਜੂਦ ਸਨ ।