ਹਰਗੋਬਿੰਦ ਕੌਰ ਨੇ ਮਨਮੋਹਨ ਸਿੰਘ ਨੂੰ ਸੇਵਾ ਮੁਕਤੀ ਤੇ ਸਨਮਾਨਿਤ ਕੀਤਾ
ਮੋਹਾਲੀ , 7 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਕੇਂਦਰ ਸਰਕਾਰ ਦੇ ਮੁਲਾਜ਼ਮ ਵਜੋਂ 36 ਸਾਲ ਇਮਾਨਦਾਰੀ ਨਾਲ ਨੌਕਰੀ ਕਰਨ ਤੋਂ ਬਾਅਦ ਮਨਮੋਹਨ ਸਿੰਘ ਸੇਵਾ ਮੁਕਤ ਹੋ ਗਏ ਹਨ ਤੇ ਵਿਦਾਇਗੀ ਪਾਰਟੀ ਦਿੱਤੀ ਗਈ । ਗੁਰੂ ਦਾ ਸ਼ੁਕਰਾਨਾ ਕਰਨ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਲੰਗਰ ਵਰਤਾਇਆ ਗਿਆ ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਹਨਾਂ ਨੇ ਮਨਮੋਹਨ ਸਿੰਘ ਨੂੰ ਸਨਮਾਨਿਤ ਕੀਤਾ ।