ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ (BTTNEWS)- ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੀ ਮੀਟਿੰਗ ਹਲਕਾ ਕੁਆਰਡੀਨੇਟਰ ਮਨਜੀਤ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਐਸ.ਸੀ. ਸਮਾਜ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹੀ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦੋ ਸਾਲਾਂ ਵਿਚ ਕੀਤੇ ਗਏ ਵਿਕਾਸ ਕੰਮਾਂ ਬਾਰੇ ਵੀ ਗੱਲਬਾਤ ਕੀਤੀ ਗਈ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਇੰਨ੍ਹਾਂ ਕੰਮਾਂ ਬਾਰੇ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦੇ ਹੋਏ ਐਲਾਨ ਕੀਤਾ ਕਿ ਉਹ ਕਾਕਾ ਬਰਾੜ ਨੂੰ ਜਿਤਾਉਣ ਲਈ ਪੂਰੀ ਵਾਹ ਲਗਾ ਦੇਣਗੇ ਅਤੇ ਪਿੰਡ ਪੱਧਰ ਤੱਕ ਕੰਮ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰਪਾਲ ਸਿੰਘ, ਸਵਰਨ ਸਿੰਘ, ਜਸਵੰਤ ਕੁਮਾਰ, ਅਮਰਜੀਤ ਸਿੰਘ, ਸਤਪਾਲ ਸਿੰਘ, ਜਗਦੀਸ਼ ਸਿੰਘ, ਬੇਅੰਤ ਸਿੰਘ, ਦੇਸ ਰਾਜ ਸਰਪੰਚ ਗੋਨਿਆਣਾ, ਮੱਖਣ ਸਿੰਘ, ਬੋਹੜ ਸਿੰਘ, ਮੇਜਰ ਸਿੰਘ, ਧਰਮ ਸਿੰਘ, ਪ੍ਰਤਾਪ ਸਿੰਘ, ਗੁਰਤੇਜ ਸਿੰਘ ਆਦਿ ਮੌਜੂਦ ਸਨ।
'ਆਪ' ਦੇ ਐਸ.ਸੀ ਵਿੰਗ ਕੋਆਰਡੀਨੇਅਰ ਨੇ ਮੀਟਿੰਗ ਕਰਕੇ ਬਣਾਈ ਰਣਨੀਤੀ
April 18, 2024
0