ਇਸਤਰੀ ਅਕਾਲੀ ਦਲ ਨੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਕੀਤੀ ਮੀਟਿੰਗ
ਲੰਬੀ/ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।
ਇਸ ਮੌਕੇ ਬੋਲਦਿਆਂ ਹਰਗੋਬਿੰਦ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠੇ ਲਾਰਿਆਂ ਵਾਲੀ ਪਾਰਟੀ ਹੈ ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ । ਜਿਸ ਕਰਕੇ ਲੋਕ ਆਪਣੇ ਆਪ ਨੂੰ ਲੁੱਟੇ ਹੋਏ ਮਹਿਸੂਸ ਕਰ ਰਹੇ ਹਨ । ਪਰ ਹੁਣ ਲੋਕ ਆਮ ਆਦਮੀ ਪਾਰਟੀ ਦੀਆਂ ਚਾਲਾਂ ਵਿੱਚ ਨਹੀਂ ਆਉਂਦੇ ਤੇ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਚੋਂ ਇਕ ਵੀ ਸੀਟ ਨਹੀਂ ਮਿਲਣੀ ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਦੇ ਨਾਲ ਵਾਅਦਾ ਕੀਤਾ ਕਿ ਸਾਡੀ ਸਰਕਾਰ ਆਉਣ ਤੇ ਅਸੀਂ ਹਰ ਔਰਤ ਨੂੰ ਹਜਾਰ ਹਜਾਰ ਰੁਪਏ ਪ੍ਰਤੀ ਮਹੀਨਾ ਦੇਵਾਂਗੇ ਪ੍ਰੰਤੂ 24 ਮਹੀਨੇ ਬੀਤ ਗਏ ਹਨ ਔਰਤਾਂ ਨੂੰ ਇੱਕ ਰੁਪਿਆ ਵੀ ਨਹੀਂ ਦਿੱਤਾ ਗਿਆ । ਸਰਕਾਰ ਵੱਲੋਂ ਲੱਖਾਂ ਲੋੜਵੰਦ ਲੋਕਾਂ ਦੇ ਰਾਸ਼ਨ ਕਾਰਡ ਕੱਟ ਦਿੱਤੇ ਗਏ ਹਨ ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਪ੍ਰੰਤੂ ਖਾਸ ਕਰਕੇ ਗਰੀਬ ਵਰਗ ਦੇ ਬਿਲ ਹਜ਼ਾਰਾਂ ਤੋਂ ਲੈ ਕੇ ਲੱਖਾਂ ਰੁਪਏ ਵਿੱਚ ਆ ਰਹੇ ਹਨ । ਇਸੇ ਤਰ੍ਹਾਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਦੀਆਂ ਲੜਕੀਆਂ ਨੂੰ ਦਿੱਤੀ ਜਾ ਰਹੀ ਸ਼ਗਨ ਸਕੀਮ ਪਿਛਲੇਂ ਸਾਲਾਂ ਤੋਂ ਬੰਦ ਪਈ ਹੈ । ਗਰੀਬ ਘਰਾਂ ਦੇ ਬੱਚਿਆਂ ਨੂੰ ਖਾਸ ਕਰਕੇ ਲੜਕੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫੇ ਪਿਛਲੇਂ ਸਮੇਂ ਤੋਂ ਬੰਦ ਹਨ ।
ਇਸ ਮੌਕੇ ਮਨਦੀਪ ਕੌਰ ਸਰਕਲ ਪ੍ਰਧਾਨ , ਜਸਵੰਤ ਕੌਰ, ਜਸਵੀਰ ਕੌਰ, ਦਰਸ਼ਨ ਕੌਰ, ਸੁਖਪ੍ਰੀਤ ਕੌਰ, ਸੰਦੀਪ ਕੌਰ, ਗੁਰਵਿੰਦਰ ਸਿੰਘ , ਕੁਲਦੀਪ ਸਿੰਘ, ਅਮਨਦੀਪ ਸਿੰਘ ,ਗੁਰਚਰਨ ਸਿੰਘ ਅਤੇ ਰਣਜੀਤ ਸਿੰਘ ਨੰਬਰਦਾਰ ਆਦਿ ਮੌਜੂਦ ਸਨ ।