ਇਸਤਰੀ ਅਕਾਲੀ ਦਲ ਵੱਲੋਂ ਪਿੰਡ ਸਹਿਣਾ ਖੇੜਾ ਅਤੇ ਪਿੰਡ ਬਾਦਲ ਵਿਖੇ ਕੀਤੀਆਂ ਮੀਟਿੰਗਾਂ

BTTNEWS
0

 ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਅਕਾਲੀ ਦਲ ਹੀ ਲਿਆ ਸਕਦਾ; ਹਰਗੋਬਿੰਦ ਕੌਰ 

ਸ੍ਰੀ ਮੁਕਤਸਰ ਸਾਹਿਬ , 14 ਅਪ੍ਰੈਲ (ਸੁਖਪਾਲ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਸਹਿਣਾ ਖੇੜਾ ਵਿਖੇ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ । 

 

ਇਸਤਰੀ ਅਕਾਲੀ ਦਲ ਵੱਲੋਂ ਪਿੰਡ ਸਹਿਣਾ ਖੇੜਾ ਅਤੇ ਪਿੰਡ ਬਾਦਲ ਵਿਖੇ ਕੀਤੀਆਂ ਮੀਟਿੰਗਾਂ

   ਇਸ ਮੌਕੇ ਸੰਬੋਧਨ ਕਰਦਿਆਂ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਬੀਬੀਆਂ ਵੱਡੀ ਗਿਣਤੀ ਵਿੱਚ ਨਿੱਤ ਰੋਜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੀਆਂ ਹਨ ਉਸ ਤੋਂ ਸਿੱਧ ਹੁੰਦਾ ਹੈ ਕਿ ਲੋਕ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਔਰਤਾਂ ਦਾ ਵੱਡਾ ਯੋਗਦਾਨ ਹੋਵੇਗਾ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਲੋਕ ਅੱਕ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੂੰ ਲੋਕ ਪਿੰਡਾਂ ਵਿੱਚ ਨਹੀਂ ਵੜਨ ਦਿੰਦੇ ।

        ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਉਕਤ ਪਾਰਟੀ ਹੀ ਕਰ ਸਕਦੀ ਹੈ । ਉਹਨਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਦੀਆਂ ਚੋਣਾਂ ਦੌਰਾਨ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾ ਲਗਾਈਆਂ ਜਾਣ ।ਇਸ ਸਮੇਂ ਹਰਗੋਬਿੰਦ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।

       ਇਸ ਮੌਕੇ ਸਤਨਾਮ ਕੌਰ ਸਰਕਲ ਪ੍ਰਧਾਨ , ਸਰੋਜ ਕੌਰ, ਕਰਮਜੀਤ ਕੌਰ  , ਸ਼ਾਮਾ ਦੇਵੀ  , ਸੁਖਪ੍ਰੀਤ ਕੌਰ , ਸੰਤੋਸ਼ ਕੌਰ 

ਕੁਲਦੀਪ ਸਿੰਗਜ ਸਾਬਕਾ ਸਰਪੰਚ  , ਮੌਜੂ ਸਿੰਘ  , ਬੱਬੂ ਬਰਾੜ  , ਸੁੱਖਾ ਬਰਾੜ ਅਤੇ ਟੋਨੀ ਮਾਨ ਆਦਿ ਮੌਜੂਦ ਸਨ । 

ਪਿੰਡ ਬਾਦਲ ਵਿਖੇ ਇਸਤਰੀ ਅਕਾਲੀ ਦਲ ਦੀਆਂ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ 

 ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਵਿਧਾਨ ਸਭਾ ਹਲਕੇ ਲੰਬੀ ਨਾਲ ਸਬੰਧਿਤ ਇਸਤਰੀ ਅਕਾਲੀ ਦਲ ਦੀਆਂ ਸਰਕਲ ਪ੍ਰਧਾਨਾਂ ਨਾਲ ਇੱਕ ਮੀਟਿੰਗ ਪਿੰਡ ਬਾਦਲ ਵਿਖੇ ਕੀਤੀ ਗਈ । ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । 

 

ਇਸਤਰੀ ਅਕਾਲੀ ਦਲ ਵੱਲੋਂ ਪਿੰਡ ਸਹਿਣਾ ਖੇੜਾ ਅਤੇ ਪਿੰਡ ਬਾਦਲ ਵਿਖੇ ਕੀਤੀਆਂ ਮੀਟਿੰਗਾਂ

     ਸਰਕਲ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪਿੰਡ ਪਿੰਡ ਵਿੱਚ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਕਰਕੇ ਇਕਾਈਆਂ ਬਣਾਈਆਂ ਜਾਣ ਤੇ ਬੀਬੀਆਂ ਨੂੰ ਜਾਗਰੂਕ ਕੀਤਾ ਜਾਵੇ । ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇ ਰਾਜ ਭਾਗ ਸਮੇਂ ਚਲਾਈਆਂ ਗਈਆਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਦੱਸਿਆ ਜਾਵੇ   ਅਤੇ ਤੱਕੜੀ ਦੇ ਚੋਣ ਨਿਸ਼ਾਨ ਤੇ ਮੋਹਰਾਂ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ । 

        ਇਸ ਮੌਕੇ ਸੀਮਾ ਕੱਕਰ , ਜਸਵੀਰ ਕੌਰ  , ਮਨਪ੍ਰੀਤ ਕੌਰ ਮਨਜੀਤ ਕੌਰ  , ਸਤਨਾਮ ਕੌਰ ਅਤੇ ਮਨਦੀਪ ਕੌਰ ਆਦਿ ਮੌਜੂਦ ਸਨ ।

Post a Comment

0Comments

Post a Comment (0)