ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 31 ਨੂੰ ਵੱਡਾ ਝਟਕਾ, 38 ਵਰਕਰ (ਰਜਿ:ਨੰ.26) ਵਿੱਚ ਹੋਏ ਸ਼ਾਮਿਲ

BTTNEWS
0

 ਸ਼੍ਰੀ ਮੁਕਤਸਰ ਸਾਹਿਬ,14 ਮਈ ( BTTNEWS)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਜ਼ਿਲ੍ਹਾ ਮੁਕਤਸਰ ਸਾਹਿਬ ਦੀ ਵਿਸ਼ਾਲ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸਾਥੀ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ ਦੀ ਅਗਵਾਈ ਹੇਠ ਕੀਤੀ ਗਈ। 

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ 31 ਨੂੰ ਵੱਡਾ ਝਟਕਾ, 38 ਵਰਕਰ (ਰਜਿ:ਨੰ.26) ਵਿੱਚ ਹੋਏ ਸ਼ਾਮਿਲ

ਜਿਸ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ ਆਗੂਆਂ ਨੇ 38 ਵਰਕਰਾਂ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ:ਨੰ.31) ਨੂੰ ਅਲਵਿਦਾ ਆਖ ਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਵਿਚ ਸ਼ਮੂਲੀਅਤ ਕੀਤੀ ਜਿਸ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਤੋਂ 31 ਨੰਬਰ ਜਥੇਬੰਦੀ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਉਪਰੰਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂਆਂ ਨੇ ਕਿਹਾ ਕਿ 31 ਨੰਬਰ ਜਥੇਬੰਦੀ ਦੇ ਲੀਡਰ ਆਗੂਆਂ ਨੂੰ ਦਬਾਂ ਕੇ ਰਖਦੇ ਹਨ, ਜਿਸ ਕਰਕੇ ਸਾਥੀਆਂ ਦਾ ਦਮ ਘੁਟਣ ਲੱਗ ਗਿਆ ਸੀ ਜਿਸ ਕਰਕੇ ਸਮੂਹ ਜ਼ਿਲੇ ਦੇ ਵਰਕਰਾਂ 26 ਨੰਬਰ ਜਥੇਬੰਦੀ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ
ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੂਰੇ ਪੰਜਾਬ ਵਿਚ ਜਥੇਬੰਦੀ ਦੀ ਮਜ਼ਬੂਤੀ ਲਈ ਯੋਗ ਉਪਰਾਲੇ ਕੀਤੇ ਜਾਣਗੇ। ਜਥੇਬੰਦੀ ਵਿੱਚ ਸ਼ਾਮਲ ਹੋਣ ਉਪਰੰਤ ਸਰਬਸੰਮਤੀ ਨਾਲ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਚੋਣ ਕੀਤੀ ਗਈ ਜਿਸ ਉਪਰੰਤ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ (ਖੁੜੰਜ), ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਤੋਂ ਇਲਾਵਾ 10 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਉਪਰੰਤ ਸ਼ਾਮਲ ਹੋਏ ਸਾਥੀਆਂ ਤੇ ਨਵੀਂ ਚੁਣੀ ਜ਼ਿਲ੍ਹਾ ਕਮੇਟੀ ਨੂੰ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ ਨੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਤੇ ਸਾਥੀਆਂ ਨੂੰ ਜੀ ਆਇਆਂ ਆਖਿਆ ਉਨ੍ਹਾਂ ਕਿਹਾ ਕਿ ਜਥੇਬੰਦੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ ਸਤਿਕਾਰ ਤੇ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ। ਇੱਕ ਜੁੱਟਤਾ ਨਾਲ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨੇਜਮੈਂਟ ਤੇ ਖਿਲਾਫ ਵੱਡੇ ਸੰਘਰਸ਼ ਉਲੀਕ ਕੇ ਵਰਕਰਾਂ ਦਾ ਵਿਭਾਗ ਵਿੱਚ ਵਜ਼ੂਦ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ.ਸੁਖਵਿੰਦਰ ਸਿੰਘ (ਮੋਟੀ), ਰਾਜਵਿੰਦਰ ਸਿੰਘ, ਗੁਰਦੀਪ ਸਿੰਘ, ਸਤਪਾਲ ਸਿੰਘ, ਰਿੰਕੂ ਭਲਾਂ, ਪਨਦੀਪ(ਧੀਰਾ), ਹਰਪਾਲ ਸਿੰਘ, ਨਿਰਮਲ ਸਿੰਘ, ਲਵਜੀਤ ਸਿੰਘ, ਕਰਨਵੀਰ ਸਿੰਘ, ਪਰਮਜੀਤ ਸਿੰਘ, ਗਗਨਦੀਪ, ਕਾਲਾ ਸਿੰਘ, ਲਖਵਿੰਦਰ ਸਿੰਘ ਗੋਰੀ ਮੋਹਨ ਸਿੰਘ,ਕਲਵੀਰ ਸਿੰਘ, ਦੀਪਕ ਕੁਮਾਰ, ਵਿਜੈ,ਸੁਭਾਂਸ਼ ਚੰਦਰ, ਬਿੱਟੂ, ਜਗਸੀਰ ਸਿੰਘ, ਸੰਦੀਪ ਕੁਮਾਰ, ਮਨਦੀਪ ਸਿੰਘ ਅਤੇ ਸੁਖਵਿੰਦਰ ਆਦਿ ਮੈਬਰ ਸ਼ਾਮਿਲ ਹੋਏ।

Post a Comment

0Comments

Post a Comment (0)