ਅਸੀਂ ਕੁਝ ਕੁ ਲੋਕਾਂ ਦੇ ਵਿਰੋਧ ਅਤੇ ਨੋਟਿਸ ਤੋਂ ਡਰਨ ਵਾਲੇ ਨਹੀਂ
ਮਾਨਸਾ: ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ ਹੈ। ਮਾਨਸਾ ਅਤੇ ਬਠਿੰਡਾ ਵਿਖੇ ਚੋਣ ਮੀਟਿੰਗਾਂ ਦੌਰਾਨ ਉਨ੍ਹਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਵਿੱਚ ਭਾਜਪਾ ਦੀ ਲਹਿਰ ਅਤੇ ਆਪਣੀ ਹਾਰ ਨੂੰ ਦੇਖਦਿਆਂ ਆਪ ਅਤੇ ਅਕਾਲੀ ਦਲ ਸਿਆਸੀ ਹੱਥਕੰਡੇ ਅਪਣਾ ਰਹੇ ਹਨ। ਪਰ ਅਸੀਂ ਕੁਝ ਕੁ ਲੋਕਾਂ ਦੇ ਵਿਰੋਧ ਅਤੇ ਨੋਟਿਸ ਤੋਂ ਡਰਨ ਵਾਲੇ ਨਹੀਂ ਹਾਂ ।
“ਸਾਡੀ ਲੜਾਈ ਗਰੀਬਾਂ ਅਤੇ ਕਿਸਾਨਾਂ ਲਈ ਹੈ। ਇਹ ਬਠਿੰਡਾ ਦੇ ਵਿਕਾਸ ਲਈ ਹੈ। ਬਠਿੰਡਾ ਦੇ ਲੋਕਾਂ ਨੇ ਭਾਜਪਾ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ।“
ਬੀਬਾ ਪਰਮਪਾਲ ਕੌਰ ਮਲੂਕਾ ਨੇ ਬੁੱਧਵਾਰ ਨੂੰ ਮਾਨਸਾ ਦੇ ਪਿੰਡ ਫਫੜੇ ਭਾਈਕਾ, ਬੋੜਾਵਾਲ, ਬੁਰਜ ਰਾਠੀ ਜੋਗਾ ਵਿ ਖੇ ਚੋਣ ਪ੍ਰਚਾਰ ਕੀਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਬਠਿੰਡਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ ਪੂਰੀ ਤਰ੍ਹਾਂ ਫਲਾਪ ਰਿਹਾ। ਜਨਤਾ ਨੇ ਉਨ੍ਹਾਂ ਦੇ ਝੂਠੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਹੀ ਕਾਰਨ ਹੈ ਕਿ ਉਹ ਹੁਣ ਹੋਰ ਚਾਲ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੀ ਹਾਰ ਦੇਖ ਕੇ ਪਰੇਸ਼ਾਨ ਹਨ ਅਤੇ ਸਿਆਸੀ ਚਾਲਾਂ ਖੇਡ ਰਹੀਆਂ ਹਨ। ਪਰ ਇਸ ਵਾਰ ਜਨਤਾ ਨੇ ਮੋਦੀ ਜੀ ਦੀ ਕਿਸਾਨ ਸਨਮਾਨ ਨਿਧੀ, ਆਯੂਸ਼ਮਾਨ ਕਾਰਡ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਤੇ ਸ੍ਰੀ ਕਰਤਾਰ ਪੁਰ ਸਾਹਿਬ ਲਾਂਘਾ ਖੋਲ੍ਹਣ ਵਾਲੀ ਭਾਜਪਾ ਨੂੰ ਚੁਣਨ ਦਾ ਮਨ ਬਣਾ ਲਿਆ ਹੈ।
ਮਾਨਸਾ ਵਿਖੇ ਸੈਂਕੜੇ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਦੌਰਾਨ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਜ਼ਿਲ੍ਹਾ ਪ੍ਰਧਾਨ ਮਾਨਸਾ ਰਾਕੇਸ਼ ਜੈਨ, ਮੰਡਲ ਮੁਖੀ ਦਿਲਬਾਗ ਸਿੰਘ ਮੰਡਲ ਮੁਖੀ, ਕੁਲਦੀਪ ਸਿੰਘ, ਦਰਸ਼ਨ ਦਰਸ਼ੀ, ਮਨਦੀਪ ਸਿੰਘ ਮਾਨ, ਰਮਨੀਕ ਗਰਗ, ਮੰਜੂ ਗਰਗ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਫੋਟੋ ਕੈਪਸ਼ਨ:
1. ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਬੁੱਧਵਾਰ ਨੂੰ ਬੋੜਾਵਾਲ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ।
2. ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਬੁੱਧਵਾਰ ਨੂੰ ਫਫੜੇ ਭਾਈਕਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ
3. ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਮਲੂਕਾ ਬੁੱਧਵਾਰ ਨੂੰ ਬੁਰਜ ਰਾਠੀ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦੇ ਹੋਏ