ਸ੍ਰੀ ਮੁਕਤਸਰ ਸਾਹਿਬ , 4 ਮਈ (ਸੁਖਪਾਲ ਸਿੰਘ ਢਿੱਲੋਂ)- ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਜੋ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੇ ਵੀ ਕੌਮੀ ਪ੍ਰਧਾਨ ਹਨ ਨੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਲ ਚੱਕ ਸ਼ੇਰੇਵਾਲਾ ਦੀ ਪ੍ਰਧਾਨ ਵੀਰਪਾਲ ਕੌਰ ਭਾਗਸਰ ਅਤੇ ਵੈਟਨਰੀ ਏ ਆਈ ਵਰਕਰ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਡਾਕਟਰ ਮੁਕੰਦ ਸਿੰਘ ਭਾਗਸਰ ਨਾਲ ਹਮਦਰਦੀ ਪ੍ਰਗਟਾਈ ਹੈ ।
ਜ਼ਿਕਰਯੋਗ ਹੈ ਕਿ ਪਿਛਲੇਂ ਦਿਨੀਂ ਵੀਰਪਾਲ ਕੌਰ ਭਾਗਸਰ ਦੀ ਸੱਸ ਅਤੇ ਡਾਕਟਰ ਮੁਕੰਦ ਸਿੰਘ ਭਾਗਸਰ ਦੀ ਮਾਤਾ ਸੁਖਦੇਵ ਕੌਰ ਪਤਨੀ ਦਰਸ਼ਨ ਸਿੰਘ ਦੀ ਮੌਤ ਹੋ ਗਈ ਸੀ ।
ਸਵਰਗਵਾਸੀ ਮਾਤਾ ਸੁਖਦੇਵ ਕੌਰ ਦੀ ਅੰਤਿਮ ਅਰਦਾਸ 10 ਮਈ ਦਿਨ ਸ਼ੁਕਰਵਾਰ ਨੂੰ ਦੁਪਹਿਰ 12 ਤੋਂ 1 ਵਜ਼ੇ ਤੱਕ ਨਹਿਰ ਵਾਲੇ ਗੁਰਦੁਆਰਾ ਸਾਹਿਬ ਪਿੰਡ ਭਾਗਸਰ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗੀ ।
ਇਸੇ ਦੌਰਾਨ ਹੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ , ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ , ਬਲਾਕ ਗਿੱਦੜਬਾਹਾ ਦੀ ਪ੍ਰਧਾਨ ਜਸਵਿੰਦਰ ਕੌਰ ਬੱਬੂ ਦੋਦਾ , ਬਲਾਕ ਲੰਬੀ ਦੀ ਪ੍ਰਧਾਨ ਵੀਰਪਾਲ ਕੌਰ ਬੀਦੋਵਾਲੀ , ਸਰਬਜੀਤ ਕੌਰ ਕੌੜਿਆਂਵਾਲੀ , ਕਿਰਨਪਾਲ ਕੌਰ ਮਹਾਂਬੱਧਰ , ਸਰਬਜੀਤ ਕੌਰ ਚੱਕ ਕਾਲਾ ਸਿੰਘ ਵਾਲਾ , ਹਰਪ੍ਰੀਤ ਕੌਰ ਮੁਕਤਸਰ , ਬਲਜਿੰਦਰ ਕੌਰ ਖੱਪਿਆਂਵਾਲ਼ੀ , ਇੰਦਰਪਾਲ ਕੌਰ ਮੁਕਤਸਰ ਅਤੇ ਗਗਨਦੀਪ ਕੌਰ ਮੱਲਣ ਨੇ ਵੀ ਮਾਤਾ ਸੁਖਦੇਵ ਕੌਰ ਦੀ ਮੌਤ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ ।