ਮੈਡਮ ਮਲਕਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

BTTNEWS
0

 ਬਰਨਾਲਾ (BTTNEWS)- ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਬਦਲੀਆਂ ਤਹਿਤ ਮੈਡਮ ਮਲਕਾ ਰਾਣੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਇੰਦੂ ਸਿਮਕ, ਡਿਪਟੀ ਡੀਈਓ (ਸੈਕੰਡਰੀ) ਬਰਜਿੰਦਰ ਪਾਲ ਸਿੰਘ ਅਤੇ ਡਿਪਟੀ ਡੀਈਓ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀਈਓ ਮੈਡਮ ਮਲਕਾ ਰਾਣੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਮੈਡਮ ਮਲਕਾ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

 ਅਹੁਦਾ ਸੰਭਾਲਣ ਤੋਂ ਬਾਦ ਡੀਈਓ ਮਲਕਾ ਰਾਣੀ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 1997 ਵਿੱਚ ਸਰਕਾਰੀ ਮਿਡਲ ਸਕੂਲ, ਗੋਬਿੰਦਗੜ੍ਹ ਜ਼ਿਲ੍ਹਾ ਲੁਧਿਆਣਾ ਵਿਖੇ ਸਾਇੰਸ ਮਿਸਟਰਸ ਦੇ ਤੌਰ ਤੇ ਹੋਈ, 2006 ਵਿੱਚ ਸਿੱਧੀ ਭਰਤੀ ਤਹਿਤ ਬਤੌਰ ਮੁੱਖ ਅਧਿਆਪਕਾ ਸਰਕਾਰੀ ਕੰਨਿਆ ਹਾਈ ਸਕੂਲ, ਲੁਧਿਆਣਾ ਵਿਖੇ ਅਹੁਦਾ ਸੰਭਾਲਿਆ। ਉਸਤੋਂ ਬਾਦ 2014 ਵਿੱਚ ਪਦਉੱਨਤ ਹੋਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਜ਼ਿਲ੍ਹਾ ਬਠਿੰਡਾ ਵਿਖੇ ਪ੍ਰਿੰਸੀਪਲ, 2024 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਾਨਸਾ ਅਤੇ ਹੁਣ 2024 ਵਿੱਚ ਬਦਲੀ ਉਪਰੰਤ ਜ਼ਿਲ੍ਹਾ ਬਰਨਾਲਾ ਵਿਖੇ ਸੈਕੰਡਰੀ ਵਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ, ਗੁਣਾਤਮਕ ਸਿੱਖਿਆ ਦੇਣ ਅਤੇ ਵਿਸ਼ੇਸ਼ ਤੌਰ ਤੇ ਲੜਕੀਆਂ ਦੀ ਪੜ੍ਹਾਈ ਲਈ ਮਦੱਦ ਕਰਨ ਵਿੱਚ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਲੇਖਾਕਾਰ ਮੈਡਮ ਅਨੁਰਾਧਾ, ਰਘੁਵੀਰ ਕੌਰ, ਸੀਨੀਅਰ ਸਹਾਇਕ ਰੇਸ਼ਮ ਸਿੰਘ, ਰਵਿੰਦਰ ਸ਼ਰਮਾ, ਜਸਵਿੰਦਰ ਸਿੰਘ, ਐਲ ਏ ਮਨਪਾਲ ਸਿੰਘ, ਸਟੈਨੋ ਮਨਜੀਤ ਕੌਰ, ਕਮਲਦੀਪ ਸਿੰਘ, ਡੀਆਰਪੀ ਕਮਲਦੀਪ, ਰਾਕੇਸ਼ ਜੋਸ਼ੀ, ਗੁਰਪ੍ਰੀਤ ਭੱਟੀ, ਸ਼ਮ੍ਹਾ ਮਿੱਤਲ, ਸੁਖਵੀਰ ਕੌਰ, ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੌਜੂਦ ਰਿਹਾ।

Post a Comment

0Comments

Post a Comment (0)