ਪਟਿਆਲਾ (BTTNEWS)- ਪੰਜਾਬ ਪੁਲਿਸ ਵੱਲੋ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 12 ਘੰਟਿਆਂ ਵਿੱਚ ਦੋ ਵਾਰਦਾਤਾਂ ਨੂੰ ਸੁਲਝਾਉਂਦਿਆਂ ਹੋਇਆ ਇੱਕ ਮੁਕਾਬਲੇ ਦੌਰਾਨ ਦੋ ਗੈਂਗਸਟਰਾਂ ਦੀਪਕ ਅਤੇ ਰਮਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
ਉਹ ਮੋਹਾਲੀ ਤੋਂ ਆ ਰਹੇ ਸਨ ਜਦੋਂ ਪੁਲਿਸ ਪਾਰਟੀ ਨੇ ਉਹਨਾਂ ਨੂੰ ਰੋਕਿਆ, ਗ੍ਰਿਫਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਉਹਨਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਪਾਰਟੀ ਨੇ ਆਤਮ ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ ਅਤੇ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਜ਼ਖਮੀ ਹੋ ਗਿਆ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ।