ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਵਾਤਾਵਰਣ ਨੂੰ ਬਚਾਉਣ ਲਈ ਲਗਾਏ ਪੌਦੇ

BTTNEWS
0

 ਸ੍ਰੀ ਮੁਕਤਸਰ ਸਾਹਿਬ 12 ਜੁਲਾਈ (BTTNEWS) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ 30 ਸਤੰਬਰ 2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਨੇ ਡੇਰਾ ਭਾਈ ਮਸਤਾਨ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ।

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਵਾਤਾਵਰਣ ਨੂੰ ਬਚਾਉਣ ਲਈ ਲਗਾਏ ਪੌਦੇ

ਜਿਲ੍ਹਾ ਅਤੇ ਸੈਸ਼ਨਜ ਜੱਜ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿਚ ਦੁਨੀਆ ਭਰ ਵਿਚ ਪਹਿਲਾ ਵਾਤਾਵਰਨ ਸਮੇਲਨ ਆਯੋਜਿਤ ਕੀਤਾ ਗਿਆ ਸੀ।
ਉਨ੍ਹਾ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪੁਨਰਜੀਵਤ ਕਰਨ ਤੇ ਕੇਂਦਰਿਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ।
ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਦਰੱਖਤਾ ਦੀ ਕਟਾਈ ਕਾਰਨ ਬਾਰਿਸ਼ ਨਹੀਂ ਹੋ ਰਹੀ ਅਤੇ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਸਾਡਾ ਸਾਰਿਆ ਦਾ ਫਰਜ ਬਣਦਾ ਹੈ ਬਿਮਾਰੀਆਂ ਤੋਂ ਬਚਾਅ ਲਈ ਵਾਤਾਵਰਣ ਦੀ ਸੰਭਾਲ ਅਤਿ ਜਰੂਰੀ ਹੈ।
ਇਸ ਮੌਕੇ ਸ੍ਰੀ ਮਨੀਸ਼ ਚੋਪੜਾ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋ ਵੀ ਪੌਦੇ ਲਗਾਏ ਗਏ।

Post a Comment

0Comments

Post a Comment (0)