28 ਤੋਂ 30 ਤੱਕ ਹੋਵੇਗਾ ‘ਤੀਆਂ ਦਾ ਮੇਲਾ’, ਗੁਰਲੇਜ਼ ਅਖ਼ਤਰ, ਅਫ਼ਸਾਨਾ ਖਾਨ 'ਤੇ ਕੰਵਰ ਗਰੇਵਾਲ ਦੇਣਗੇ ਪੇਸ਼ਕਾਰੀਆਂ

BTTNEWS
0

 -ਵੇਖਣ ਨੂੰ ਮਿਲਣਗੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੇ ਰੰਗ

ਸ੍ਰੀ ਮੁਕਤਸਰ ਸਾਹਿਬ, 25 ਅਗਸਤ (BTTNEWS)- ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਧੀਆਂ ਦੇ ਸਨਮਾਨ ਵਿੱਚ ਮਿਤੀ 28 ਤੋਂ 30 ਅਗਸਤ 2024 ਤੱਕ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿੱਚ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਦਿੱਤੀ ਹੈ।

28 ਤੋਂ 30 ਤੱਕ ਹੋਵੇਗਾ ‘ਤੀਆਂ ਦਾ ਮੇਲਾ’, ਗੁਰਲੇਜ਼ ਅਖ਼ਤਰ, ਅਫ਼ਸਾਨਾ ਖਾਨ 'ਤੇ ਕੰਵਰ ਗਰੇਵਾਲ ਦੇਣਗੇ ਪੇਸ਼ਕਾਰੀਆਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਜਿੱਥੇ ਸਾਡੇ ਅਮੀਰ ਵਿਰਸੇ ਅਤੇ ਸਭਿਆਚਾਰ ਤੋਂ ਸਾਡੀ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣਾ ਹੈ ਉਥੇ ਹੀ ਇਸ ਰਾਹੀਂ ਸਾਡੇ ਸਮਾਜ ਵਿੱਚ ਅੱਧੀ ਹਿੱਸੇਦਾਰੀ ਰੱਖਣ ਵਾਲੀਆਂ ਔਰਤਾਂ ਨੂੰ ਸਨਮਾਨ ਦੇਣਾ ਵੀ ਹੈ।

ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਤਿੰਨ ਦਿਨਾਂ ਮੇਲੇ ਵਿੱਚ ਜਿੱਥੇ ਤੀਆਂ ਦੇ ਰਵਾਇਤੀ ਵਿਰਾਸਤੀ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਇਸ ਵਿਚ ਔਰਤਾਂ ਵੱਲੋਂ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਨਿਭਾਈ ਜਾ ਰਹੀ ਭੁਮਿਕਾ ਅਤੇ ਸਫਲ ਔਰਤਾਂ ਦੇ ਜੀਵਨ ਤੇ ਚਰਚਾ ਵੀ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਨਾਮੀ ਗਾਇਕ ਜਿੰਨ੍ਹਾਂ ਵਿਚ ਗੁਰਲੇਜ ਅਖ਼ਤਰਅਫ਼ਸਾਨਾ ਖਾਨ ਅਤੇ ਕੰਵਰ ਗਰੇਵਾਲ ਵੀ ਵਿਸੇਸ਼ ਤੌਰ ਤੇ ਇਸ ਮੇਲੇ ਵਿਚ ਆਪਣੀ ਪੇਸ਼ਕਾਰੀ ਦੇਣ ਲਈ ਪਹੁੰਚ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਵੱਖ ਵੱਖ ਪ੍ਰਕਾਰ ਦੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਹੋਣਗੇ ਅਤੇ ਵੱਖ ਵੱਖ ਮੁਕਾਬਲੇ ਵੀ ਕਰਵਾਏ ਜਾਣਗੇ। ਇਸ ਮੌਕੇ ਪੰਜਾਬੀ ਸਭਿਆਚਾਰ ਦੀ ਪ੍ਰਦਰਸ਼ਨੀਪੁਰਾਤਨ ਵਿਰਸੇ ਦੀ ਝਲਕਪੇਟਿੰਗ ਮੁਕਾਬਲੇਮਿੰਨੀ ਕਹਾਣੀ ਅਤੇ ਕਵਿਤਾ ਰਚਨਾ ਮੁਕਾਬਲੇਪੀਂਘਾਂਗੁੱਤ ਗੁੰਦਣ ਦੇ ਮੁਕਾਬਲੇਵਿਚਾਰ ਗੋਸਠੀਗਿੱਧਾਭੰਗੜਾਰਵਾਇਤੀ ਖੇਡਾਂਰਵਾਇਤੀ ਖਾਣੇਰਵਾਇਤੀ ਪੋਸ਼ਾਕਾਂ ਦੇ ਰੰਗ ਵੇਖਣ ਨੂੰ ਮਿਲਣਗੇ ਉਥੇ ਹੀ ਹਰ ਰੋਜ ਸੁਰਾਂ ਦੀ ਸ਼ਾਮ ਵਿਚ ਨਾਮੀ ਕਲਾਕਾਰ ਆਪਣੀ ਪੇਸ਼ਕਾਰੀ ਦਿਆ ਕਰਣਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਔਰਤਾਂ ਨੂੰ ਇਸ ਤੀਆਂ ਦੇ ਮੇਲੇ ਵਿਚ ਹੁੰਮ ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਹੈ।

Post a Comment

0Comments

Post a Comment (0)