ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

BTTNEWS
0

 ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 12  ਜਨਵਰੀ (BTTNEWS)- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ  3 ਤਸਕਰਾਂ ਨੂੰ ਕਾਬੂ ਕੀਤਾ।

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

 ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂਦੁਆਰਾ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਇਥੇ ਕਿਸੇ ਵੀ ਪ੍ਰਕਾਰ ਦਾ ਨਸ਼ੇ ਦੀ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤਸਕਰਾਂ ਨੂੰ ਪੁਲਿਸ ਹਵਾਲੇ ਕਰਦਿਆਂ  ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

ਉਹਨਾਂ ਅੱਗੇ ਆਖਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀਂ ਉਸਦੀ ਸੂਚਨਾ ਪੁਲਿਸ ਨੂੰ ਦਿਓ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Post a Comment

0Comments

Post a Comment (0)