ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਵੱਡੀ ਪੱਧਰ ਤੇ ਚਲਾਈ ਰਿਫਲੈਕਟਰ ਲਗਾਉ ਮੁਹਿੰਮ

BTTNEWS
0

 ਸ੍ਰੀ ਮੁਕਤਸਰ ਸਾਹਿਬ 04 ਜਨਵਰੀ (BTTNEWS)- ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਧੁੰਦ ਦੇ ਮੱਦੇਨਜ਼ਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਪੱਧਰ ਤੇ ਵੱਖ ਵੱਖ ਵਹੀਕਲਾਂ ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਪਿਛਲੇ ਦਿਨਾਂ ਤੋਂ ਸੂਰੂ ਕੀਤੀ ਗਈ ਹੈ ਤਾਂ ਜੋ ਧੁੰਦ ਦੋਰਾਨ ਹੋਣ ਵਾਲੇ ਹਾਦਸਿਆਂ ਤੋਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਸ਼ਹਿਰ ਵਿੱਚ ਵੱਖ ਵੱਖ ਵਹੀਕਲਾਂ ਤੇ ਰਿਫਲੈਕਟਰ ਲਗਾਏ ਅਤੇ ਸਪੈਸ਼ਲ ਸਕੂਲਾਂ ਵਿੱਚ ਜਾ ਕੇ ਸਕੂਲੀ ਵੈਨਾਂ ਤੇ ਰਿਫਲੈਕਟਰ ਵੀ ਲਗਾਏ ਗਏ ਕਿਉਂਕਿ ਸ਼ਹਿਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਸਕੂਲ ਵੈਨਾਂ ਦੂਰ ਦੁਰਾਡੇ ਪਿੰਡਾਂ ਵਿਚੋਂ ਆਉਂਦੀਆਂ ਹਨ ਅਤੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਜਰਨਲ ਸਕੱਤਰ ਨੇ ਕਿਹਾ ਕਿ ਟਰੱਸਟ ਵੱਲੋਂ ਇਸ ਤੋਂ ਪਹਿਲਾਂ ਵੀ ਵੱਡੀ ਗਿਣਤੀ ਵਿਚ ਰਿਫਲੈਕਟਰ ਲਗਾਏ ਜਾ ਚੁੱਕੇ ਹਨ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਾਸਟਰ ਰਜਿੰਦਰ ਸਿੰਘ, ਗੁਰਜੀਤ ਸਿੰਘ ਜੀਤਾ, ਸੋਮਨਾਥ ਅਤੇ ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਰ ਸਨ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੁੰਦ ਦੇ ਮੱਦੇਨਜ਼ਰ ਵੱਡੀ ਪੱਧਰ ਤੇ ਚਲਾਈ ਰਿਫਲੈਕਟਰ ਲਗਾਉ ਮੁਹਿੰਮ


Post a Comment

0Comments

Post a Comment (0)