ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

BTTNEWS
0

 -ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ

ਸ੍ਰੀ ਮੁਕਤਸਰ ਸਾਹਿਬ, 12 ਮਾਰਚ (BTTNEWS)- ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।

 

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਐਸਡੀਐਮ ਬਲਜੀਤ ਕੌਰ, ਸ.ਇਕਬਾਲ ਸਿੰਘ ਡੀ.ਐਸ.ਪੀ ਮਲੋਟ, ਐਸ.ਆਈ ਦਰਸ਼ਨ ਸਿੰਘ ਐਸ.ਐਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ  ਐਸ.ਐਚ.ਓ ਕਬਰਵਾਲਾ ਵੀ ਹਾਜਰ ਸਨ।

Post a Comment

0Comments

Post a Comment (0)