ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ) 'ਸ੍ਰੀ ਮੁਕਤਸਰ ਸਾਹਿਬ' ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ

BTTNEWS
0

 ਸ੍ਰੀ ਮੁਕਤਸਰ ਸਾਹਿਬ ( BTTNEWS )- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ  ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਦੀਆਂ ਹਦਾਇਤਾਂ ਅਨੁਸਾਰ ਡਾ. ਅਖਿਲ ਚੌਧਰੀ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ।

ਪੁਲਿਸ ਵੱਲੋਂ ਜ਼ਿਲਾ ਸੁਧਾਰ ਘਰ (ਜੇਲ) 'ਸ੍ਰੀ ਮੁਕਤਸਰ ਸਾਹਿਬ' ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ

 ਜਿਸ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਗਸ਼ਤ ਵਾ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਅੱਜ ਡਾ. ਅਖਿਲ ਚੌਧਰੀ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ  ਜ਼ਿਲਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਸਰਚ ਅਭਿਆਨ ਚਲਾਇਆ ਗਿਆ। ਇਸ ਚੈਕਿੰਗ ਦੌਰਾਨ ਸ. ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐੱਚ) ਸ੍ਰੀ ਮੁਕਤਸਰ ਸਾਹਿਬ ਨਵਦੀਪ ਸਿੰਘ ਬੈਣੀਵਾਲ ਸੁਪਰਡੈਂਟ ਜੇਲ, ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ. ਰਸ਼ਪਾਲ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ), ਸ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ), ਐਸ.ਆਈ ਗੁਰਦਿੱਤ ਸਿੰਘ , ਐਸ.ਆਈ ਵਰਿੰਦਰ ਸਿੰਘ, ਐੱਸ.ਆਈ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ, ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ 150 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਾਲ ਮਿਲ ਕੇ ਜੇਲ ਅੰਦਰ ਸਰਚ ਅਭਿਆਨ ਚਲਾਇਆ ਗਿਆ । 

          ਸ. ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐੱਚ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਅੰਦਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਜੇਲ੍ਹ ਅੰਦਰ ਸਰਚ ਅਭਿਆਨ ਚਲਾਇਆ ਗਿਆ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰਾਂ ਸਰਚ ਕੀਤੀ ਗਈ। ਇਸ ਦੇ ਨਾਲ ਹੀ ਜੇਲ ਦੇ ਅੰਦਰ ਅਤੇ ਬਾਹਰ ਦੀਆਂ ਕੰਧਾਂ ਦੇ ਨਾਲ ਲੱਗਦੀਆਂ ਥਾਵਾਂ ਤੇ ਸਰਚ ਕੀਤਾ ਗਿਆ। ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਤੋੜਨਾ ਹੈ ਅਤੇ ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ  ਨੂੰ ਬਖਸ਼ਿਆ ਨਹੀਂ ਜਾਵੇਗਾ ਅੱਗੇ ਵੀ ਇਹ ਚੈਕਿੰਗ ਇਸੇ ਤਰ੍ਹਾਂ ਚਲਦੀ ਰਹੇਗੀ।

Post a Comment

0Comments

Post a Comment (0)