3 ਕਿਲੋ 208 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

BTTNEWS
0


 ਸ੍ਰੀ ਮੁਕਤਸਰ ਸਾਹਿਬ : ਐਸਐਸਪੀ ਡਾ. ਅਖਿਲ ਚੌਧਰੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ’ਚ ਪੁਲਿਸ ਨੇ 03 ਕਿਲੋ 208 ਗ੍ਰਾਮ ਅਫ਼ੀਮ ਬਰਾਮਦ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਮੁਕਤਸਰ ਪੁਲਿਸ ਟੀਮ ਨੇ ਰੂਟੀਨ ਪਟਰੋਲਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਦੇਖਿਆ। ਕਾਨੂੰਨੀ ਕਾਰਵਾਈ ਅਨੁਸਾਰ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਪਲਾਸਟਿਕ ਦੀ ਥੈਲੀ ਮਿਲੀ, ਜਿਸ ਵਿੱਚ 3 ਕਿਲੋ 208 ਗ੍ਰਾਮ ਅਫ਼ੀਮ ਸੀ। ਪੁਲਿਸ ਵੱਲੋਂ ਉਕਤ ਵਿਅਕਤੀਆਂ ਦੀ ਪੁੱਛਗਿੱਛ ਦੌਰਾਨ ਉਨ੍ਹਾਂ ਦੀ ਪਛਾਣ ਜਤਿੰਦਰਪਾਲ ਸਿੰਘ @ ਬੱਬੂ ਪੁੱਤਰ ਅਜਮੇਰ ਸਿੰਘ ਨਿਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਅਤੇ ਕੁਲਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਨਿਵਾਸੀ ਆਦਰਸ਼ ਨਗਰ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਪੁਲਿਸ ਇਸ ਨਸ਼ਾ ਤਸਕਰੀ ਮਾਮਲੇ ਦੀ ਗਹਿਰੀ ਜਾਂਚ ਕਰ ਰਹੀ ਹੈ, ਤਾਂ ਜੋ ਨਸ਼ੇ ਦੇ ਸਰੋਤ ਦਾ ਪਤਾ ਲਗਾ ਕੇ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਕਾਬੂ ਕੀਤਾ ਜਾ ਸਕੇ। ਡਾ. ਅਖਿਲ ਚੌਧਰੀ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ’ਚ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਪੁਲਿਸ ਹੈਲਪਲਾਈਨ ਤੇ ਸੋਚਨਾ ਦੇਣ।

Post a Comment

0Comments

Post a Comment (0)