ਬਰਨਾਲਾ : ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਪੰਧੇਰ ਵਿਖੇ ਸਕੂਲ ਇੰਚਾਰਜ ਜਸਵੀਰ ਸਿੰਘ ਦੀ ਅਗਵਾਈ ਵਿੱਚ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।
ਇਸ ਮੌਕੇ ਇੰਚਾਰਜ ਜਸਵੀਰ ਸਿੰਘ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜਾਰੀ ਸਾਂਝੀ ਕੀਤੀ ਗਈ,ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬੇਹਤਰੀਨ ਬੁਨਿਆਦੀ ਢਾਂਚੇ, ਵੱਖ ਵੱਖ ਲੈਬਾਂ, ਵਜ਼ੀਫਿਆਂ ਬਾਰੇ ਦੱਸਿਆ ਗਿਆ। ਇਸ ਮੌਕੇ ਐਸਐਮਸੀ ਮੈਂਬਰਾਂ, ਪਤਵੰਤੇ ਸੱਜਣਾਂ, ਮਾਪਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਅਤੇ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੈਗਾ ਪੀਟੀਐਮ ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਮਾਪਿਆਂ ਦੀ ਹਾਜ਼ਰੀ ਵਿੱਚ 100% ਹਾਜ਼ਰੀ ਵਾਲੇ ਅਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਪ੍ਰਿਥੀ ਸਿੰਘ, ਸਮਾਜ ਸੇਵੀ ਜਗਮੇਲ ਸਿੰਘ, ਅਧਿਆਪਕ ਹਰਭਜਨ ਸਿੰਘ, ਮਮਤਾ ਰਾਣੀ, ਮਨਦੀਪ ਕੌਰ, ਮਨਜੀਤ ਕੌਰ, ਵੀਨਾ ਰਾਣੀ, ਪੰਕਜ ਰਾਣੀ ਆਦਿ ਹਾਜਿਰ ਰਹੇ।