ਸ੍ਰੀ ਮੁਕਤਸਰ ਸਾਹਿਬ : ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ, ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਚਲਦਿਆਂ "ਅਪ੍ਰੈਸ਼ਨ ਸੀਲ 11" ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਨਾਕਾਬੰਦੀ ਕਰਕੇ ਦੋਨਾ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ।
ਚੈਕਿੰਗ ਦੇ ਮੁੱਖ ਉਦੇਸ਼:-
ਨਸ਼ਿਆਂ ਦੀ ਸਮੱਗਲਿੰਗ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣਾ ਹੈ।
ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ।
ਵਾਹਨ ਐਪ ਰਾਹੀਂ ਵਾਹਨਾਂ ਦੀ ਵੈਰੀਫਿਕੇਸ਼ਨ।
ਨਾਕਾਬੰਦੀ ਅਤੇ ਚੈਕਿੰਗ:-
ਕੁੱਲ ਨਾਕੇ: 19
ਹਰਿਆਣਾ ਸਰਹੱਦ 'ਤੇ: 13 ਨਾਕੇ
ਰਾਜਸਥਾਨ ਸਰਹੱਦ 'ਤੇ: 06 ਨਾਕੇ
ਅਧਿਕਾਰੀ ਅਤੇ ਫੋਰਸ :
ਅਪਰੇਸ਼ਨ ਸੀਲ ਦੌਰਾਨ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ ਸ੍ਰੀ ਜਸਪਾਲ ਸਿੰਘ, ਡੀ.ਐਸ.ਪੀ. (ਲੰਬੀ), ਸ੍ਰੀ ਨਵੀਨ ਕੁਮਾਰ, ਡੀ.ਐਸ.ਪੀ. (CAW&C) ਸਮੇਤ 150 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ ।
ਐਸ.ਐਸ.ਪੀ. ਜੀ ਨੇ ਦੱਸਿਆ ਕਿ "ਅਪ੍ਰੈਸ਼ਨ ਸੀਲ 11" ਤਹਿਤ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਨਾਕਾਬੰਦੀ ਕਰਕੇ ਉਨ੍ਹਾਂ ਰਾਜਾਂ ਦੀ ਪੁਲਿਸ ਨਾਲ ਮਿਲ ਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ, ਸਰਹੱਦ ਤੋਂ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ, ਤਾਂ ਜੋ ਨਸ਼ਿਆਂ ਦੀ ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ, ਅਤੇ ਸਮੱਗਲਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਰਚ ਅਪ੍ਰੈਸ਼ਨ ਅੱਗੇ ਵੀ ਜਾਰੀ ਰਹਿਣਗੇ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕੋਈ ਜਾਣਕਾਰੀ ਹੈ, ਤਾਂ ਉਹ ਬੇਝਿਜਕ ਸਾਡੇ ਜਿਲ੍ਹਾ ਪੁਲਿਸ ਕੰਟ੍ਰੋਲ ਰੂਮ ਦੇ ਨਬਰ 8054942100 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਤੁਹਾਡੀ ਪਛਾਣ ਗੁਪਤ ਰੱਖੇਗੀ ਅਤੇ ਤੁਹਾਡੀ ਦਿੱਤੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਡਾ. ਅਖਿਲ ਚੌਧਰੀ, ਆਈ.ਪੀ.ਐਸ., ਐਸ ਐਸ ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਆਮ ਪਬਲਿਕ ਨੂੰ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਤੁਹਾਡਾ ਸਹਿਯੋਗ ਸਮਾਜ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਨਸ਼ਾ ਤਸਕਰੀ ਅਤੇ ਅਪਰਾਧਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।